
ਦੀਪਕ ਬਾਲੀ ਦੇ ਹੱਥ ਆਈ ਜਲੰਧਰ ਕੈਂਟ ਦੀ ਕਮਾਨ, ‘ਆਪ’ ਨੇ ਸੌਂਪੀ ਹਲਕਾ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ
ਜਲੰਧਰ: ਆਮ ਆਦਮੀ ਪਾਰਟੀ ਵੱਲੋਂ ਜਲੰਧਰ ਕੈਂਟ ਹਲਕੇ ਵਿੱਚ ਅਹਿਮ ਬਦਲਾਅ ਕਰਦਿਆਂ ਦੀਪਕ ਬਾਲੀ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਰਾਜਵਿੰਦਰ ਕੌਰ ਥਿਆੜਾ ਨਿਭਾ ਰਹੇ ਸਨ। ਦੀਪਕ ਬਾਲੀ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਨੂੰ ਜਲੰਧਰ ਕੈਂਟ ਵਰਗੇ ਅਹਿਮ ਹਲਕੇ ਦੀ ਜ਼ਿੰਮੇਵਾਰੀ ਸੌਂਪੇ ਜਾਣ ਨੂੰ ਪਾਰਟੀ ਦੀ ਸੰਗਠਨਾਤਮਕ ਰਣਨੀਤੀ ਦੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਵਜੋਂ ਦੀਪਕ ਬਾਲੀ ਦੀ ਨਿਯੁਕਤੀ ਤੋਂ ਬਾਅਦ ਸਥਾਨਕ ਪੱਧਰ ’ਤੇ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਨੂੰ ਲੈ ਕੇ ਨਵੀਆਂ ਉਮੀਦਾਂ ਜਤਾਈਆਂ ਜਾ ਰਹੀਆਂ ਹਨ।





























