ਕੈਨੇਡਾ ਸਰਕਾਰ ਨੇ ਇਕ ਹੋਰ ਵੱਡਾ ਅਤੇ ਸਖ਼ਤ ਫਰਮਾਨ ਜਾਰੀ ਕੀਤਾ ਹੈ, ਜਿਸ ਨਾਲ ਦੇਸ਼ ‘ਚ ਰਹਿੰਦੇ ਪ੍ਰਵਾਸੀਆਂ ਨੂੰ ਵੱਡਾ ਝਟਕਾ ਲੱਗਿਆ ਹੈ। ਨਵੇਂ ਫੈਸਲੇ ਅਨੁਸਾਰ ਹੁਣ ਕੈਨੇਡਾ ਵਿੱਚ ਵੱਸਦੇ ਪ੍ਰਵਾਸੀ ਆਪਣੇ ਮਾਪਿਆਂ ਨੂੰ ਸਪਾਂਸਰ ਕਰਕੇ ਨਹੀਂ ਬੁਲਾ ਸਕਣਗੇ। ਸਰਕਾਰ ਵੱਲੋਂ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਸਾਲ 2026 ਲਈ ਨਵੀਆਂ ਅਰਜ਼ੀਆਂ ਲੈਣੀਆਂ ਬੰਦ ਕਰ ਦਿੱਤੀਆਂ ਗਈਆਂ ਹਨ।
ਕੈਨੇਡਾ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਦਾ ਆ ਰਿਹਾ ਹੈ, ਜਿਸਦਾ ਸਿੱਧਾ ਅਸਰ ਭਾਰਤੀਆਂ, ਖ਼ਾਸ ਕਰਕੇ ਪੰਜਾਬੀ ਪ੍ਰਵਾਸੀਆਂ ‘ਤੇ ਪੈ ਰਿਹਾ ਹੈ। ਨਵੇਂ ਨਿਯਮਾਂ ਤਹਿਤ ਹੁਣ ਕੈਨੇਡਾ ‘ਚ ਰਹਿੰਦੇ ਲੋਕ ਆਪਣੇ ਮਾਪੇ, ਦਾਦਾ-ਦਾਦੀ ਜਾਂ ਹੋਰ ਬਜ਼ੁਰਗ ਰਿਸ਼ਤੇਦਾਰਾਂ ਨੂੰ ਸਪਾਂਸਰ ਕਰਕੇ ਨਹੀਂ ਸੱਦ ਸਕਣਗੇ।
ਓਟਾਵਾ ਵੱਲੋਂ ਕੀਤੇ ਗਏ ਇਸ ਫੈਸਲੇ ਨਾਲ ਪਰਿਵਾਰ ਪੁਨਰ-ਏਕੀਕਰਨ (Family Reunification) ਦੀ ਪ੍ਰਕਿਰਿਆ ਨੂੰ ਵੱਡਾ ਝਟਕਾ ਲੱਗਿਆ ਹੈ। ਸਰਕਾਰ ਨੇ 2026 ਲਈ ਬਜ਼ੁਰਗਾਂ ਅਤੇ ਦਾਦਾ-ਦਾਦੀ ਦੀਆਂ ਇਮੀਗ੍ਰੇਸ਼ਨ ਅਰਜ਼ੀਆਂ ਦੇ ਦਰਵਾਜ਼ੇ ਅਸਥਾਈ ਤੌਰ ‘ਤੇ ਬੰਦ ਕਰ ਦਿੱਤੇ ਹਨ।





