Home » ਤਾਜ਼ਾ ਖ਼ਬਰਾਂ » ਪੰਜਾਬ ‘ਚ ਠੰਢ ਅਤੇ ਧੁੰਦ ਦਾ ਡਬਲ ਅਟੈਕ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਤੇ ਮੀਂਹ ਦੀ ਚੇਤਾਵਨੀ

ਪੰਜਾਬ ‘ਚ ਠੰਢ ਅਤੇ ਧੁੰਦ ਦਾ ਡਬਲ ਅਟੈਕ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਤੇ ਮੀਂਹ ਦੀ ਚੇਤਾਵਨੀ

Share :

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। IMD ਵੱਲੋਂ ਹੁਣੇ ਜਿਹੇ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਆਉਂਦੇ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਵੀ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। 13 ਤੇ 14 ਜਨਵਰੀ ਨੂੰ ਧੁੰਦ ਜ਼ਿਆਦਾ ਰਹੇਗੀ। ਇਹ ਵੀ ਅਨੁਮਾਨ ਹੈ ਕਿ ਕੁਝ ਜ਼ਿਲ੍ਹਿਆਂ ਵਿਚ ਹਲਕਾ ਬੂੰਦਬਾਦੀ ਪੈ ਸਕਦੀ ਹੈ। ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਹੁਸ਼ਿਆਰਪੁਰ ਵਿਚ ਸੂਬੇ ਦਾ ਸਭ ਤੋਂ ਘੱਟੋ-ਘੱਟ ਤਾਪਮਾਨ 1.1 ਸੈਲਸੀਅਸ ਦਰਜ ਕੀਤਾ ਗਿਆ। ਆਉਂਦੇ ਦਿਨਾਂ ਵਿਚਾਲੇ ਤਾਪਮਾਨ ਵਿਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।

14 ਜਨਵਰੀ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਧੁੰਦ ਤੇ ਸੀਤ ਲਹਿਰ ਦਾ ਯੈਲੋ ਅਲਰਟ ਐਲਾਨਿਆ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਤੇ ਮਾਲੇਰਕੋਟਲਾ ਵਿਚ ਸੰਘਣੀ ਧੁੰਦ ਦੀ ਸੰਭਾਵਨਾ ਹੈ ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਤੇ ਪਟਿਆਲਾ ਵਿਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ