ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਆਪਣੀ ਨਵੀਂ ਮੀਡੀਆ ਟੀਮ ਦਾ ਐਲਾਨ ਕਰਦਿਆਂ ਪੰਜਾਬ ਟੂਰਿਜ਼ਮ ਦੇ ਸਲਾਹਕਾਰ ਦੀਪਕ ਬਾਲੀ ਜੀ ਨੂੰ ਪਾਰਟੀ ਦਾ ਨਵਾਂ ਸੂਬਾ ਬੁਲਾਰਾ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਦੀਪਕ ਬਾਲੀ ਦਾ ਨਾਮ 23 ਨਵੇਂ ਬੁਲਾਰਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਹ ਐਲਾਨ AAP ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।
ਪੰਜਾਬ ਟੂਰਿਜ਼ਮ ਦੇ ਸਲਾਹਕਾਰ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਦੀਪਕ ਬਾਲੀ ਹੁਣ ਟੀਵੀ ਚੈਨਲਾਂ, ਮੀਡੀਆ ਪਲੇਟਫਾਰਮਾਂ ਅਤੇ ਜਨਤਕ ਮੰਚਾਂ ’ਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਸਰਕਾਰ ਦੀਆਂ ਪਹਿਲਕਦਮੀਆਂ ਅਤੇ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਪਾਰਟੀ ਦਾ ਪੱਖ ਰੱਖਣਗੇ।
ਪਾਰਟੀ ਵੱਲੋਂ ਜਾਰੀ ਨਵੀਂ ਮੀਡੀਆ ਟੀਮ ਵਿੱਚ 23 ਬੁਲਾਰਿਆਂ ਤੋਂ ਇਲਾਵਾ 29 ਟੀਵੀ ਪੈਨਲਿਸਟਾਂ ਨੂੰ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ। AAP ਮੁਤਾਬਕ ਨਵੀਂ ਟੀਮ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਅਤੇ ਮੀਡੀਆ ਨਾਲ ਬਿਹਤਰ ਤਾਲਮੇਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਦੀਪਕ ਬਾਲੀ ਜੀ ਦੀ ਨਿਯੁਕਤੀ ਨਾਲ ਪਾਰਟੀ ਦੀ ਮੀਡੀਆ ਟੀਮ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।




