ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਸਬੰਧਤ ਮਾਣਹਾਨੀ ਮਾਮਲੇ ਦੀ ਸੁਣਵਾਈ ਸੋਮਵਾਰ (5 ਜਨਵਰੀ) ਨੂੰ ਪੰਜਾਬ ਦੀ ਬਠਿੰਡਾ ਅਦਾਲਤ ਵਿੱਚ ਹੋਈ। ਹਾਲਾਂਕਿ, ਅਦਾਕਾਰਾ ਪੇਸ਼ ਨਹੀਂ ਹੋਈ। ਕੰਗਨਾ ਦੀ ਗੈਰ ਹਾਜ਼ਰੀ ਕਾਰਨ ਕਾਰਵਾਈ ਪੂਰੀ ਨਹੀਂ ਹੋ ਸਕੀ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਵੇਗੀ।
ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਦੀ ਪੇਸ਼ੀ ਨੂੰ ਲੈ ਕੇ ਸੋਮਵਾਰ ਸਵੇਰ ਤੋਂ ਹੀ ਅਦਾਲਤ ਦੇ ਕੰਪਲੈਕਸ ਵਿਚ ਹਲਚਲ ਬਣੀ ਰਹੀ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਵੱਡੇ ਪੱਧਰ ‘ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਪਰ ਕੰਗਨਾ ਰਣੌਤ ਦੀ ਗੈਰ-ਹਾਜ਼ਰੀ ਕਾਰਨ ਸੁਣਵਾਈ ਅੱਗੇ ਨਹੀਂ ਵਧ ਸਕੀ।
ਕੰਗਨਾ ਰਣੌਤ ਦੇ ਵਕੀਲ ਨੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕੀਤਾ। ਪਟੀਸ਼ਨਕਰਤਾ ਨੇ ਸੰਸਦ ਮੈਂਬਰ ਦੀ ਲਗਾਤਾਰ ਗੈਰ-ਹਾਜ਼ਰੀ ‘ਤੇ ਇਤਰਾਜ਼ ਜਤਾਇਆ ਅਤੇ ਅਦਾਲਤ ਤੋਂ ਸਖ਼ਤ ਰੁਖ਼ ਦੀ ਮੰਗ ਕੀਤੀ।
Post Views: 45





