ਕਰੀਅਰ ਕਾਊਂਸਲਿੰਗ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ‘ਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਦਿੱਤੀ ਜਾਣਕਾਰੀ
ਜਲੰਧਰ, 6 ਮਈ: ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਜਲੰਧਰ ਦੇ ਸਾਂਝੇ ਉਪਰਾਲੇ ਸਦਕਾ ਅੱਜ ਸਥਾਨਕ ਸਕੂਲ ਆਫ਼ ਐਮੀਨੈਂਸ, ਮਾਡਲ ਟਾਊਨ ਵਿਖੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦੌਰਾਨ ਮੁੱਖ ਬੁਲਾਰਿਆਂ ਕਰੀਅਰ…