Home » ਤਾਜ਼ਾ ਖ਼ਬਰਾਂ » ਕਰੀਅਰ ਕਾਊਂਸਲਿੰਗ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ‘ਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਦਿੱਤੀ ਜਾਣਕਾਰੀ

ਕਰੀਅਰ ਕਾਊਂਸਲਿੰਗ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ‘ਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਦਿੱਤੀ ਜਾਣਕਾਰੀ

Share :

ਜਲੰਧਰ, 6 ਮਈ: ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਜਲੰਧਰ ਦੇ ਸਾਂਝੇ ਉਪਰਾਲੇ ਸਦਕਾ ਅੱਜ ਸਥਾਨਕ ਸਕੂਲ ਆਫ਼ ਐਮੀਨੈਂਸ, ਮਾਡਲ ਟਾਊਨ ਵਿਖੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ।

ਸੈਸ਼ਨ ਦੌਰਾਨ ਮੁੱਖ ਬੁਲਾਰਿਆਂ ਕਰੀਅਰ ਕਾਊਂਸਲਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੌਰਵ ਕੁਮਾਰ, ਫੈਕਲਟੀ, ਰੂਡਸੈੱਟ ਮੀਨਲ, ਗਾਈਡੈਂਸ ਟੀਚਰ, ਸਕੂਲ ਆਫ ਐਮੀਨੈਂਸ ਗੁਰਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਵਿਦਿਆਰਥੀਆਂ ਲਈ ਚਲਾਏ ਜਾ ਰਹੇ ਮੁਫ਼ਤ ਹੁਨਰ ਵਿਕਾਸ ਸਿਖ਼ਲਾਈ ਕੋਰਸਾਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਮਾਹਰਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਸਿਖ਼ਲਾਈ ਪ੍ਰਾਪਤ ਕਰਨ ਉਪਰੰਤ ਉਮੀਦਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਂਦੇ ਹਨ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਸਮਰੱਥ ਬਣਾਇਆ ਜਾਂਦਾ ਹੈ।

ਇਸ ਤੋਂ ਇਲਾਵਾ ਕਿੱਤਾ-ਮੁੱਖੀ/ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਪੇਂਡੂ ਵਿਕਾਸ ਅਤੇ ਸਵੈ ਰੋਜ਼ਗਾਰ ਸਿਖ਼ਲਾਈ ਸੰਸਥਾ,ਜਲੰਧਰ ਵਿਖੇ ਚਲਾਏ ਜਾ ਰਹੇ ਮੁਫ਼ਤ ਸਿਖ਼ਲਾਈ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਕਰੀਅਰ ਕਾਊਂਸਲਿੰਗ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਦੇ ਹੈਲਪਲਾਈਨ ਨੰ. 90569-20100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ