ਜਿਵੇਂ-ਜਿਵੇਂ ਪੰਜਾਬ ਚੋਣਾਂ ਨੇੜੇ ਆ ਰਹੀਆਂ ਹਨ, ਕੇਂਦਰੀ ਆਗੂਆਂ ਨੇ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਰਾਹੁਲ ਗਾਂਧੀ ਵੀ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ, ਪਾਰਟੀ ਦੇ ਸੰਗਠਨ ਜਨਰਲ ਸਕੱਤਰ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ।
ਕੇਸੀ ਵੇਣੂਗੋਪਾਲ ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਸੰਗਠਨ ਆਗੂਆਂ ਨਾਲ ਮੁਲਾਕਾਤ ਕਰਨਗੇ। ਮੀਟਿੰਗ ਵਿੱਚ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਪਾਰਟੀ ਸੂਤਰਾਂ ਮੁਤਾਬਕ ਕੇਸੀ ਵੇਣੂਗੋਪਾਲ ਸੂਬਾਈ ਅਧਿਕਾਰੀਆਂ, ਯੂਥ ਕਾਂਗਰਸ, ਮਹਿਲਾ ਕਾਂਗਰਸ ਅਤੇ ਹੋਰ ਸੰਗਠਨਾਂ ਨਾਲ ਵੀ ਮੁਲਾਕਾਤ ਕਰਨਗੇ।
Post Views: 40




