SGPC ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ ਹੋਵੇਗੀ।ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੋਵੇਗੀ ਇਹ ਬੈਠਕ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ‘ਚ ਹੋਵੇਗੀ ਤੇ ਮੀਟਿੰਗ ਵਿਚ ਵੱਖ-ਵੱਖ ਪੰਥਕ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਵੇਗੀ।
ਦੱਸ ਦੇਈਏ ਕਿ ਪਾਵਨ ਸਰੂਪਾਂ ਦੇ ਵਿਵਾਦ ਵਿਚਾਲੇ SGPC ਦੀ ਇਹ ਬੈਠਕ ਹੋਣ ਜਾ ਰਹੀ ਹੈ। ਇਸ ਤਹਿਤ ਵੱਡੇ ਫੈਸਲੇ ਲਏ ਜਾ ਸਕਦੇ ਹਨ। 328 ਸਰੂਪਾਂ ਨੂੰ ਲੈ ਕੇ SIT ਵੱਲੋਂ ਵੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਤੇ ਪਿਛਲੇ ਦਿਨੀਂ SGPC ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਦਫਤਰ ਵਿਚ ਵੀ SIT ਜਾਂਚ ਲਈ ਪਹੁੰਚੀ ਸੀ ਤੇ SIT ਦੀ ਟੀਮ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਦਾ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ।
Post Views: 26





