ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵੱਲੋਂ ਅੱਜ ਮਿੱਠਾਪੁਰ ਰੋਡ ਤੋਂ ਖੁਰਲਾ ਕਿੰਗਰਾ ਮਾਰਗ ‘ਤੇ ਆਪਣੇ ਨਵੇਂ ਦਫ਼ਤਰ ਦਾ ਭਵਿਆ ਉਦਘਾਟਨ ਕੀਤਾ ਗਿਆ। ਇਹ ਸਮਾਗਮ ਸਿਰਫ਼ ਇੱਕ ਦਫ਼ਤਰ ਦੇ ਉਦਘਾਟਨ ਤੱਕ ਸੀਮਿਤ ਨਹੀਂ ਰਿਹਾ, ਸਗੋਂ ਇਹ ਇਕ ਵਿਸ਼ਾਲ ਜਨ-ਰੈਲੀ ਦੇ ਰੂਪ ਵਿੱਚ ਤਬਦੀਲ ਹੋ ਗਿਆ। ਇਸਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਵੱਡੇ ਸ਼ਕਤੀ ਪ੍ਰਦਰਸ਼ਨ ਵਜੋਂ ਵੇਖਿਆ ਜਾ ਰਿਹਾ ਹੈ।
ਸਾਂਸਦ ਅਸ਼ੋਕ ਮਿੱਤਲ ਨੇ ਕੀਤਾ ਉਦਘਾਟਨ
ਦਫ਼ਤਰ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਕੁਮਾਰ ਮਿੱਤਲ ਵੱਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਵਿੰਦਰ ਕੌਰ ਥਿਆੜਾ ਅਤੇ ਪਾਰਟੀ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਥਿਆੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਭਾਰੀ ਗਿਣਤੀ ਵਿੱਚ ਉਮੜਿਆ ਜਨਸੈਲਾਬ
ਇਸ ਸਮਾਗਮ ਦੌਰਾਨ ਪਾਰਟੀ ਵਰਕਰਾਂ ਅਤੇ ਸਥਾਨਕ ਵਸਨੀਕਾਂ ਦੀ ਵੱਡੀ ਭੀੜ ਵੇਖਣ ਨੂੰ ਮਿਲੀ। ਮੌਕੇ ‘ਤੇ ਹਾਜ਼ਰ ਪ੍ਰਮੁੱਖ ਆਗੂਆਂ ਵਿੱਚ ਸ਼ਾਮਲ ਸਨ:
ਵਾਰਡ ਨੰਬਰ 39 ਤੋਂ ਕੌਂਸਲਰ ਮੰਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਲੱਕੀ ਦਾਦਰਾ
ਮਿੰਟੂ ਜਨੇਜਾ, ਮੱਟੂ ਸਬਰਵਾਲ, ਲੱਕੀ ਓਬਰਾਏ ਅਤੇ ਨਰਿੰਦਰ ਗੁਪਤਾ
ਜਲੰਧਰ ਕੈਂਟ ਇਲਾਕੇ ਤੋਂ ਆਏ ਸੈਂਕੜੇ ਨੌਜਵਾਨ, ਮਹਿਲਾਵਾਂ ਅਤੇ ਆਮ ਆਦਮੀ ਪਾਰਟੀ ਦੇ ਨਿੱਠੇ ਵਰਕਰ





