Home » ਖੇਡ » ਇੰਗਲੈਂਡ ‘ਤੇ ਜਿੱਤ ਨਾਲ ਭਾਰਤ T-20 ਵਿਸ਼ਵ ਕੱਪ ਦੇ ਫਾਈਨਲ ‘ਚ, ਨਿਊਜ਼ੀਲੈਂਡ ਨਾਲ ਹੋਵੇਗੀ ਭਿੜੰਤ

ਇੰਗਲੈਂਡ ‘ਤੇ ਜਿੱਤ ਨਾਲ ਭਾਰਤ T-20 ਵਿਸ਼ਵ ਕੱਪ ਦੇ ਫਾਈਨਲ ‘ਚ, ਨਿਊਜ਼ੀਲੈਂਡ ਨਾਲ ਹੋਵੇਗੀ ਭਿੜੰਤ

Share :

ਸੰਜੂ ਸੈਮਸਨ ਦੀ ਧਮਾਕੇਦਾਰ ਬੱਲੇਬਾਜ਼ੀ ਅਤੇ ਭਾਰਤੀ ਗੇਂਦਬਾਜ਼ਾਂ ਦੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਦੀ ਬਦੌਲਤ ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2026 ਦੇ ਸੈਮੀਫਾਈਨਲ ਵਿੱਚ ਇੰਗਲੈਂਡ ਨੂੰ 7 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਵੀਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਇਸ ਰੋਮਾਂਚਕ ਮੁਕਾਬਲੇ ਵਿੱਚ ਇੰਗਲੈਂਡ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਸੰਜੂ ਸੈਮਸਨ ਦੀ ਸ਼ਾਨਦਾਰ 89 ਦੌੜਾਂ ਦੀ ਪਾਰੀ ਦੇ ਸਹਾਰੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 253 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ।

ਟਾਰਗੇਟ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ ਨੇ ਵੀ ਜ਼ੋਰਦਾਰ ਲੜਾਈ ਦਿਖਾਈ, ਪਰ ਉਹ ਨਿਰਧਾਰਤ 20 ਓਵਰਾਂ ਵਿੱਚ 7 ਵਿਕਟਾਂ ਗਵਾ ਕੇ 246 ਦੌੜਾਂ ਹੀ ਬਣਾ ਸਕੀ। ਇੰਗਲੈਂਡ ਵੱਲੋਂ ਜੈਕਬ ਬੇਥੇਲ ਨੇ ਸ਼ਾਨਦਾਰ ਸੈਂਚਰੀ ਲਗਾਉਂਦੇ ਹੋਏ 105 ਦੌੜਾਂ ਬਣਾਈਆਂ, ਪਰ ਉਹ ਟੀਮ ਨੂੰ ਜਿੱਤ ਤੱਕ ਨਹੀਂ ਪਹੁੰਚਾ ਸਕੇ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ